ਰਾਜਪਾਲ ਪੰਜਾਬ 5-12-18

     ਪੰਜਾਬ ਦੇ ਰਾਜਪਾਲ ਸਾਹਿਬ ਨੂੰ ਬੇਨਤੀ ਪੱਤਰ

            -ਪੰਜਾਬ ਸਰਕਾਰ ਵੱਲੋਂ 26 ਮਾਰਚ 2018 ਨੂੰ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ, ‘ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਐਕਟ 2008‘ ਦੀਆਂ ਵਿਵਸਥਾਵਾਂ ਅਨੁਸਾਰਨਿਜੀ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ।

          -ਪਰ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ, ਜਿਵੇਂ ਪੰਜਾਬ ਸਰਕਾਰ ਦੇ ਇਸ ਹੁਕਮ ਨੂੰ, ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤਾ ਸੀ।

          -ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਚੁਸਤ ਦਰੁਸਤ ਕਰਨ ਦੇ ਉਦੇਸ਼ ਨਾਲ, ਸਾਡੇ ਵੱਲੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੂੰ, 12 ਨਵੰਬਰ 2018 ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਗਈ ਕਿ ਉਹ ਸਰਕਾਰ ਦੇ ਮਿਤੀ 26.03.2018 ਦੇ ਹੁਕਮ ਦੀ ਉਲੰਘਨਾ ਕਰਨ ਵਾਲੇ ਲਾਪਰਵਾਹ ਜ਼ਿਲ੍ਹਾ ਸਿੱਖਿਆ ਅਫਸਰਾਂ ਵਿਰੁੱਧ ਤੁਰੰਤ ਬਣਦੀ ਵਿਭਾਗੀ ਕਾਰਵਾਈ ਕਰਨ

          –ਅਤੇ 

ਨਿੱਜੀ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ ਮੁੜ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਨ ।  ­

ਫੇਰ ਮਿਤੀ 05.12.2018 ਨੂੰ, ਸਖ਼ਤੀ ਨਾਲ ਲਾਗੂ ਕਰਨ ਲਈ, ਹਦਾਇਤਾਂ ਰਾਜਪਾਲ ਸਾਹਿਬ ਪੰਜਾਬ ਨੂੰ, ਚਿੱਠੀ ਲਿਖ ਕੇ ਬੇਨਤੀ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਨੂੰ, ਇਸ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਜਾਰੀ ਕਰਨ।

https://punjabibpb.com/wp-content/uploads/2025/05/35ਏ-ਰਾਜਪਾਲ-ਮਿਤੀ-5.12.2018.pdf