ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਚੱਲ ਰਹੀ ਲੜੀ ਦਾ ਸਤਾਰਵਾਂ
ਅਤੇ
ਅੰਤਰਰਾਸ਼ਟਰੀ ਮਾਂ ਬੋਲੀ ਪੰਜਾਬੀ (ਦਿਵਸ)ਮਹੀਨੇ ਦਾ ਦੂਜਾ ਸਮਾਗਮ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ 18 ਫਰਵਰੀ ਨੂੰ
ਸੱਦਾ ਪੱਤਰ

ਸਜਾਵਟ -1

ਸਜਾਵਟ –2

ਹਰ ਸਾਲ 21ਫਰਵਰੀ ਨੂੰ ਸਾਰੇ ਸੰਸਾਰ ਵਿੱਚ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ। ਪੰਜਾਬੀ ਭਾਸ਼ਾ ਪ੍ਰਸਾਰ ਭਾਈਚਾਰਾ ਵੱਲੋਂ ਮਹਿਸੂਸ ਕੀਤਾ ਗਿਆ ਕਿ ਇੱਕ ਦਿਹਾੜੀ ਵਿੱਚ ਮਾਤ ਭਾਸ਼ਾ ਬਾਰੇ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਾਫੀ ਨਹੀਂ ਹੈ। ਇਸ ਲਈ ਭਾਈਚਾਰੇ ਵੱਲੋਂ ਫਰਵਰੀ ਦੇ ਪੂਰੇ ਮਹੀਨੇ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਉਸ ਦੀ ਵਰਤਮਾਨ ਸਥਿਤੀ ਅਤੇ ਇਸ ਨੂੰ ਟੀਸੀ ਤੇ ਲਿਜਾਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਤੋਂ ਜਾਣੂ ਕਰਾਉਣ ਲਈ ਫਰਵਰੀ ਦੇ ਪੂਰੇ ਮਹੀਨੇ ਵਿੱਚ ਸਮਾਗਮ ਕੀਤੇ ਜਾਂਦੇ ਹਨ।
ਭਾਈਚਾਰੇ ਵੱਲੋਂ ਫਰਵਰੀ 2026 ਵਿੱਚ ਵੀ ਅਜਿਹੇ 6 ਸਮਾਗਮ ਕੀਤੇ ਗਏ।
-ਇਸ ਸਮਾਗਮ ਦੀ ਰੂਪ ਰੇਖਾ
ਸੰਖੇਪ ਪ੍ਰਧਾਨਗੀ ਮੰਡਲ


ਉਤਸ਼ਾਹ ਨਾਲ ਭਰੇ ਵਿਦਿਆਰਥੀ





ਪੰਜਾਬੀ ਭਾਸ਼ਾ ਨੂੰ ਸਮਰਪਿਤ ਵਿਦਿਆਰਥੀਆਂ ਦਾ ਸਨਮਾਨ
ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿੱਚ ਰੁਚੀ ਪੈਦਾ ਕਰਨ ਲਈ ਸ਼ੁਰੂ ਕੀਤੇ ਗਏ ਸਮਾਗਮਾਂ ਦੀ ਲੜੀ ਦਾ ਸਤਾਰਵਾਂ ਸਮਾਗਮ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ 18 ਫਰਵਰੀ 2026 ਨੂੰ ਕੀਤਾ ਗਿਆ। ਸੁੰਦਰ ਲਿਖਾਈ, ਕਵਿਤਾ ਸਿਰਜਣ, ਕਵਿਤਾ ਉਚਾਰਨ, ਡਰਾਇੰਗ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ 6 ਵਿਦਿਆਰਥੀਆਂ (ਬਿਸਵਨਪ੍ਰੀਤ ਕੌਰ, ਗੁਰਵਿੰਦਰ ਸਿੰਘ, ਰੁਦਰਾਕਸ਼, ਪੰਕਜ, ਖੁਸ਼ਪ੍ਰੀਤ ਸਿੰਘ ਅਤੇ ਨਵਪ੍ਰੀਤ ਕੌਰ) ਨੂੰ ਸੰਸਥਾ ਵਲੋਂ ਮੈਡਲਾਂ, ਪ੍ਰਮਾਣ-ਪੱਤਰਾਂ, ਸਕੂਲ ਬੈਗਾਂ ਅਤੇ ਉੱਤਮ ਸਾਹਿਤਕ ਪੁਸਤਕਾਂ ਨਾਲ ਸਨਮਾਨਿਤ ਕੀਤਾ ਗਿਆ। ਨਾਲ ਹੀ 4 ਹੋਰ ਵਿਦਿਆਰਥੀਆਂ (ਰਾਜਵਿੰਦਰ ਕੌਰ, ਦਿਵਿਆ ਸ਼ਰਮਾ, ਹਰਮਨਪ੍ਰੀਤ ਕੌਰ ਅਤੇ ਨਵਪ੍ਰੀਤ ਕੌਰ) ਨੂੰ ਵਿਸ਼ੇਸ਼ ਹੌਂਸਲਾ ਅਫਜਾਈ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ।
ਪੁਰਸਕਾਰ ਪ੍ਸਾਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਸਾਂਝੀ ਤਸਵੀਰ

ਪੁਰਸਕਾਰ ਪ੍ਰਾਪਤ ਕਰਨ ਵਾਲੇ ਇਕੱਲੇ ਇਕੱਲੇ ਵਿਦਿਆਰਥੀ ਦੀ ਤਸਵੀਰ








ਵਿਦਿਆਰਥੀਆਂ ਦੀ ਕਲਾ ਦਾ ਇਕ ਨਮੂਨਾ

ਇਸ ਸਮਾਗਮ ਦੌਰਾਨ ਦਵਿੰਦਰ ਸਿੰਘ ਸੇਖਾ ਦੇ ਨਾਵਲ ਪਹੁ ਫੁਟਾਲਾ ਦੇ ਦੂਜੇ ਐਡੀਸ਼ਨ ਨੂੰ ਲੋਕ ਅਰਪਣ ਕੀਤਾ ਗਿਆ

ਪੰਜਾਬੀ ਅਧਿਆਪਕਾਂ ਦਾ ਸਤਿਕਾਰ
ਕੈਨੇਡਾ ਵਿੱਚ ਰਹਿੰਦੇ ਗਰਚਾ ਪਰਿਵਾਰ ਵੱਲੋਂ ਆਪਣੇ ਪਿਤਾ ਸਰਦਾਰ ਮਿਲਖ਼ਾ ਸਿੰਘ ਗਰਚਾ ਅਤੇ ਮਾਤਾ ਸਰਦਾਰਨੀ ਸੁਰਜੀਤ ਕੌਰ ਗਰਚਾ ਦੀ ਯਾਦ ਵਿੱਚ, ਪੰਜਾਬੀ ਭਾਸ਼ਾ, ਸਿੱਖਿਆ, ਸਾਹਿਤ ਅਤੇ ਸਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਮਹੱਤਵਪੂਰਨ ਸੇਵਾਵਾਂ ਦੇਣ ਵਾਲੇ ਪੰਜਾਬੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ‘ਸਰਦਾਰ ਮਿਲਖਾ ਸਿੰਘ ਗਰਚਾ ਯਾਦਗਾਰੀ ਪੁਰਸਕਾਰ’ ਅਤੇ ‘ਸਰਦਾਰਨੀ ਸੁਰਜੀਤ ਕੌਰ ਗਰਚਾ ਯਾਦਗਾਰੀ ਪੁਰਸਕਾਰ’ ਸ਼ੁਰੂ ਕੀਤੇ ਗਏ ਹਨ। ‘ਸਰਦਾਰਨੀ ਸੁਰਜੀਤ ਕੌਰ ਯਾਦਗਾਰੀ ਪੁਰਸਕਾਰ’ ਪ੍ਰੋ ਸੋਨਾ ਨੂੰ ਅਤੇ ‘ਸਰਦਾਰ ਮਿਲਖਾ ਸਿੰਘ ਗਰਚਾ ਯਾਦਗਾਰੀ ਪੁਰਸਕਾਰ’ ਪ੍ਰੋ ਕਿਰਨਦੀਪ ਸਿੰਘ, ਪ੍ਰੋ ਹਰਪ੍ਰੀਤ ਸਿੰਘ ਅਤੇ ਪ੍ਰੋ ਸਤਵੰਤ ਸਿੰਘ ਨੂੰ ਦਿੱਤਾ ਗਿਆ।


‘ਪੰਜਾਬੀ ਭਾਸ਼ਾ ਦੀ ਅਮੀਰੀ’ ਬਾਰੇ ਜਾਣਕਾਰੀ ਮਿੱਤਰ ਸੈਨ ਮੀਤ ਵੱਲੋਂ ਅਤੇ ‘ਵਿਦੇਸ਼ਾਂ ਵਿੱਚ ਪੰਜਾਬੀ ਪੜਿਆ ਲਈ ਰੁਜ਼ਗਾਰ ਦੇ ਵੱਧ ਮੌਕਿਆਂ’ ਬਾਰੇ ਜਾਣਕਾਰੀ ਹਰਦਿਆਲ ਸਿੰਘ ਗਰਚਾ ਅਤੇ ਜਸਵਿੰਦਰ ਸਿੰਘ ਗਰਚਾ ਵੱਲੋਂ ਦਿੱਤੀ ਗਈ।



ਵਿਦਿਆਰਥੀਆਂ ਵਲੋਂ ਆਪਣੀ ਕਲਾ ਦੇ ਜੌਹਰ ਵੀ ਦਿਖਾਏ ਗਏ


ਸਮਾਗਮ ਨੂੰ ਸਿਰੇ ਚੜਾਉਣ ਲਈ ਭੱਜ ਨੱਠ ਕਰਨ ਵਾਲੇ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ

ਯੂਨੀਵਰਸਿਟੀ ਵੱਲੋਂ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਦੇ ਨੁਮਾਇੰਦਿਆਂ ਦਾ ਵੀ ਫੁੱਲਾਂ ਨਾਲ ਸਤਿਕਾਰ ਕੀਤਾ ਗਿਆ





